ਸ਼੍ਰੋਮਣੀ ਅਕਾਲੀ ਦਲ ਨੇ 31 ਜਨਵਰੀ ਨੂੰ ਬੁਲਾਈ ਮੀਟਿੰਗ

ਪੰਜਾਬ

ਚੰਡੀਗੜ੍ਹ: 30 ਜਨਵਰੀ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 31 ਜਨਵਰੀ ਨੂੰ ਦੁਪਹਿਰ 2.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚੋਂ ਜਾਅਲੀ ਵੋਟਾਂ ਨੂੰ ਕਟਵ;ਉਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।