ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ

Published on: January 30, 2025 7:31 am

ਪੰਜਾਬ

ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ
ਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ ਅੱਜ ਸਵੇਰੇ ਸ਼ੰਭੂ ਬਾਰਡਰ ਲਈ ਹੋਇਆ ਰਵਾਨਾ
ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (30 ਜਨਵਰੀ) 66ਵੇਂ ਦਿਨ ‘ਚ ਪਹੁੰਚ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ।
ਅੱਜ ਸਵੇਰੇ ਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ ਬਿਆਸ, ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੇ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਗੱਲ ਕਰਨ ਦਿਓ।
ਇਸ ਦੇ ਨਾਲ ਹੀ ਅੱਜ ਕਿਸਾਨਾਂ ਦੇ ਸੈਂਕੜੇ ਟਰੈਕਟਰਾਂ ਦਾ ਕਾਫਲਾ ਅੰਮ੍ਰਿਤਸਰ ਤੋਂ ਸ਼ੰਭੂ ਲਈ ਰਵਾਨਾ ਹੋ ਗਿਆ ਹੈ। ਇਹ ਕਾਫਲਾ ਕਰੀਬ 10 ਵਜੇ ਫਗਵਾੜਾ ਪਹੁੰਚੇਗਾ। ਇਸ ਤੋਂ ਬਾਅਦ ਇਹ ਕਾਫਲਾ ਲੁਧਿਆਣਾ ਅਤੇ ਰਾਜਪੁਰਾ ਤੋਂ ਹੁੰਦਾ ਹੋਇਆ ਸ਼ੰਭੂ ਪਹੁੰਚੇਗਾ। ਕਿਸਾਨ ਆਗੂ ਸਰਬਣ ਸਿੰਘ ਪੰਧੇਰ ਖ਼ੁਦ ਵੀ ਇਸ ਕਾਫ਼ਲੇ ਵਿੱਚ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।