ਚੰਡੀਗੜ੍ਹ ਨਗਰ ਨਿਗਮ ’ਚ ਸੀਨੀਅਰ ਡਿਪਟੀ ਮੇਅਰ ਬਣੇ ਕਾਂਗਰਸ ਦੇ ਜਸਵੀਰ ਬੰਟੀ

Published on: January 30, 2025 1:43 pm

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ :

ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਜੇਤੂ ਰਹੇ। ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਬੰਟੀ ਨੂੰ 19 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਉਮੀਦਵਾਰ ਵਿਮਲਾ ਨੂੰ 17 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਕੁਰਸੀ ’ਤੇ ਭਾਜਪਾ ਕਾਬਜ਼

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।