JK Cement ਪਲਾਂਟ ‘ਚ ਹਾਦਸਾ, ਕਈ ਮਜ਼ਦੂਰਾਂ ਦੀ ਮੌਤ 50 ਜ਼ਖ਼ਮੀ

Published on: January 30, 2025 12:17 pm

ਪੰਜਾਬ

ਪੰਨਾ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਨਾ ਸਥਿਤ ਜੇਕੇ ਸੀਮਿੰਟ ਪਲਾਂਟ ‘ਚ ਅੱਜ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਦੇ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀਆਂ ਸਲੈਬਾਂ ਵਿਛਾਈਆਂ ਜਾ ਰਹੀਆਂ ਸਨ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸਲੈਬਾਂ ਡਿੱਗ ਗਈਆਂ, ਜਿਸ ਕਾਰਨ 2 ਤੋਂ ਵੱਧ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 50 ਮਜ਼ਦੂਰ ਜ਼ਖਮੀ ਹੋ ਗਏ।
ਕੰਪਨੀ ਸੂਤਰਾਂ ਨੇ ਦੱਸਿਆ ਕਿ ਰਾਹਤ ਕਾਰਜ ਕੀਤੇ ਜਾ ਰਹੇ ਹਨ। ਮਜ਼ਦੂਰ ਗੰਭੀਰ ਜ਼ਖ਼ਮੀ ਹੋਏ ਹਨ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
ਸੁਰੱਖਿਆ ਦੇ ਮੱਦੇਨਜ਼ਰ ਫੈਕਟਰੀ ਦੇ ਅੰਦਰ ਦਾਖਲੇ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਪੁਲੀਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਕੱਢਣ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ ਅਜੇ ਤੱਕ ਪ੍ਰਸ਼ਾਸਨਿਕ ਤੌਰ ‘ਤੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪ੍ਰਸ਼ਾਸਨ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਜੁਟਿਆ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।