ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

Published on: January 31, 2025 9:17 am

ਪੰਜਾਬ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਖਨੌਰੀ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਨਾਲ ਹੀ ਕਿਸਾਨ ਆਗੂ 11 ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਂਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਪੂਰੀ ਰਣਨੀਤੀ ਨਾਲ ਜੁਟੇ ਹੋਏ ਹਨ।
ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਹਾਲਾਂਕਿ ਵਰਤ ਕਾਰਨ ਡੱਲੇਵਾਲ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਬੁਖਾਰ ਚੜ੍ਹ ਗਿਆ ਹੈ ਅਤੇ ਉਹ ਮਾਮੂਲੀ ਜਿਹੀ ਹਿਲਜੁਲ ਵੀ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।