ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ

Published on: January 31, 2025 1:01 pm

ਪੰਜਾਬ

ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ

ਬਟਾਲਾ, 31 ਜਨਵਰੀ, ਬੰਟੀ :
ਬਟਾਲਾ ਦੇ ਪ੍ਰਸਿੱਧ ਗੁਰਦੁਆਰਾ ਕੰਧ ਸਾਹਿਬ ਵਿਖੇ ਇੱਕ ਦੁਖਦਾਈ ਹਾਦਸਾ ਵਾਪਰ ਗਿਆ। ਗੁਰਦੁਆਰੇ ਵਿੱਚ ਪਾਰਟ-ਟਾਈਮ ਮੁਲਾਜ਼ਮ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਪਿੰਡ ਬਾਲੇਵਾਲ ਨਿਸ਼ਾਨ ਸਾਹਿਬ ਉੱਤੇ ਚੋਲਾ ਚੜ੍ਹਾਉਣ ਦੀ ਸੇਵਾ ਨਿਭਾਅ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟ ਗਈ, ਜਿਸ ਕਾਰਨ ਉਹ ਹੇਠਾਂ ਆ ਡਿੱਗਿਆ।
ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।