ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, ਅੰਕੜਾ ਵਧਣ ਦਾ ਖ਼ਦਸ਼ਾ
ਫਿਰੋਜ਼ਪੁਰ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਫ਼ਿਰੋਜ਼ਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗੁਰੂਹਰਸਹਾਏ ਦੇ ਫ਼ਿਰੋਜ਼ਪੁਰ ਰੋਡ ‘ਤੇ ਗੋਲੂ ਕਾ ਮੋੜ ਨੇੜੇ ਇੱਕ ਪਿਕਅੱਪ ਅਤੇ ਕੈਂਟਰ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਰੀਬ 5 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ, ਜਾਣਕਾਰੀ ਅਨੁਸਾਰ 25 ਤੋਂ 30 ਦੇ ਕਰੀਬ ਵੇਟਰ ਕਿਸੇ ਪ੍ਰੋਗਰਾਮ ਲਈ ਪਿਕਅੱਪ ਵਿੱਚ ਗੁਰੂਹਰਸਹਾਏ ਤੋਂ ਜਲਾਲਾਬਾਦ ਜਾ ਰਹੇ ਸਨ।
ਇਸ ਦੌਰਾਨ ਫ਼ਿਰੋਜ਼ਪੁਰ ਰੋਡ ‘ਤੇ ਗੋਲੂ ਕਾ ਮੋੜ ਨੇੜੇ ਉਨ੍ਹਾਂ ਦੀ ਸੜਕ ਦੇ ਵਿਚਕਾਰ ਖਰਾਬ ਖੜ੍ਹੇ ਇੱਕ ਕੈਂਟਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤਾਂ ਦੀ ਗਿਣਤੀ ਵੀ ਵਧ ਸਕਦੀ ਹੈ।