ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ

ਪੰਜਾਬ

ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ

ਭਦੌੜ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਭਦੌੜ ਵਿਖੇ ਸਵੇਰੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਹਾਦਸਾਗ੍ਰਸਤ ਹੋ ਗਈ। ਬੱਸ ਅਲਕੜਾਂ ਅਤੇ ਜੰਗੀਆਣਾ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਰਸਤੇ ਵਿੱਚ ਇੱਕ ਟਰੈਕਟਰ ਨੂੰ ਲੰਘਾਉਂਦੇ ਹੋਏ ਇਹ ਅਚਾਨਕ ਖੇਤਾਂ ਵਿੱਚ ਪਲਟ ਗਈ।
ਡਰਾਈਵਰ ਨੇ ਤੁਰੰਤ ਬੱਸ ਦੀਆਂ ਅਗਲੀਆਂ ਅਤੇ ਪਿਛਲੀਆਂ ਖਿੜਕੀਆਂ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਬੱਚਿਆਂ ਨੂੰ ਹਲਕੀਆਂ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਪਿੰਡ ਵਾਸੀ ਅਤੇ ਸਕੂਲ ਪ੍ਰਬੰਧਕ ਮੌਕੇ ’ਤੇ ਪਹੁੰਚੇ। ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਇਸਦੇ ਨਾਲ ਹੀ, ਪਿੰਡ ਵਾਸੀਆਂ ਨੇ ਜੇਸੀਬੀ ਦੀ ਮਦਦ ਨਾਲ ਪਲਟੀ ਹੋਈ ਬੱਸ ਨੂੰ ਸਿੱਧਾ ਕਰਵਾਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।