ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ

ਪੰਜਾਬ

ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ

ਲੁਧਿਆਣਾ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ 17 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰਕ ਮੈਂਬਰ ਲਾਸ਼ ਨੂੰ ਸਸਕਾਰ ਕਰਨ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ‘ਚ ਲੈ ਗਏ ਪਰ ਲਾਸ਼ ਦੀ ਹਾਲਤ ਨੂੰ ਦੇਖਦਿਆਂ ਸ਼ਮਸ਼ਾਨਘਾਟ ਦੇ ਪ੍ਰਬੰਧਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ।
ਪੁਲੀਸ ਨੇ ਲਾਸ਼ ਦਾ ਸਸਕਾਰ ਰੋਕ ਕੇ ਪੋਸਟਮਾਰਟਮ ਲਈ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਲੜਕੀ ਦਾ ਨਾਂ ਨੇਹਾ ਹੈ।ਥਾਣਾ ਮਾਡਲ ਟਾਊਨ ਦੇ ਜਾਂਚ ਅਧਿਕਾਰੀ ਏਐਸਆਈ ਸੀਤਾਰਾਮ ਅਨੁਸਾਰ ਮ੍ਰਿਤਕ ਦੇ ਮਾਤਾ-ਪਿਤਾ ਦੀ ਕਰੀਬ 10 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।
ਉਹ ਆਪਣੇ ਦੋ ਛੋਟੇ ਭਰਾਵਾਂ ਦੇ ਨਾਲ ਆਪਣੇ ਮਾਮੇ-ਮਾਮੀ ਕੋਲ ਰਹਿੰਦੀ ਸੀ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਹ 11ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।