ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਦੋਸ਼ ਲਗਾਉਂਦਾ ਹੋਏ ਕਿਹਾ ਕਿ ਪਾਰਟੀ ਵਰਕਰਾਂ ਨੂੰ ਡਰਾਇਆ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਕੇ ਦਿੱਲੀ ਪੁਲਿਸ ਦੀ ਸ਼ਿਕਾਇਤ ਕੀਤੀ ਹੈ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੀ ਮੰਗ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਵਰਕਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ ਗਿਆ ਅਤੇ ਝੂਠੇ ਦੋਸ਼ਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਅਰਵਿੰਦ ਕੇਜਰੀਵਾਲ ਨੇ ਪੱਤਰ ਵਿੱਚ ਕਿਹਾ ਕਿ ਮੈਂ ਚੋਣਾਂ ਦੇ ਦਿਨ ਤੋਂ ਪਹਿਲਾਂ ਨਵੀਂ ਵਿਧਾਨ ਸਭਾ ਖੇਤਰ ਵਿੱਚ ਭਾਜਪਾ ਵਰਕਰਾਂ ਅਤੇ ਦਿੱਲੀ ਪੁਲਿਸ ਵੱਲੋਂ ਸਾਡੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਉਤਪੀੜਨ ਉਤੇ ਗੰਭੀਰ ਚਿੰਤਤ ਪ੍ਰਗਟ ਕਰਨ ਲਈ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵਰਕਰ ਚੇਤਨ ਨੂੰ ਗੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ ਅਤੇ ਤਿਲਕ ਮਾਰਗ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
Published on: ਫਰਵਰੀ 2, 2025 11:55 ਪੂਃ ਦੁਃ