ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ,727 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਤਰੱਕੀ

ਪੰਜਾਬ

ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਡੀ.ਆਈ.ਜੀ. ਸਿੱਧੂ ਨੇ ਪਾਈਆਂ ਨਵੀਆਂ ਪੈੜਾਂ, ਨਵੇਂ ਸਾਲ ਦੇ ਮੌਕੇ ‘ਤੇ ਵੀ ਦਿੱਤੀਆਂ ਸਨ ਮੁਲਾਜ਼ਮਾਂ ਨੂੰ ਤਰੱਕੀਆਂ

·         ਐਸ.ਐਸ.ਪੀ ਮਾਲੇਰਕੋਟਲਾ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਦਿੱਤੀਆਂ ਸੁਭ ਕਾਮਨਾਵਾਂ

ਮਾਲੇਰਕੋਟਲਾ, 2 ਫ਼ਰਵਰੀ: ਦੇਸ਼ ਕਲਿੱਕ ਬਿਓਰੋ

              ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।

                    ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ  ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।

                  ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।ਜਿਕਰਯੋਗ ਹੈ ਕਿ ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 03, ਹੌਲਦਾਰ ਤੋਂ ਸਹਾਇਕ ਥਾਣੇਦਾਰ 06, ਸਿਪਾਹੀ ਤੋਂ ਸੀਨੀਅਰ ਸਿਪਾਹੀ 49 ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।

             ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।

                    ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ 6 , ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

            ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਸੁਭ ਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਾਹਿਰ ਕੀਤੀ ਕਿ ਉਹ ਆਪਣੀ ਰਹਿੰਦੀ ਸਰਵਿਸ ਦੌਰਾਨ ਆਪਣੀ ਡਿਊਟੀ ਸਪਰਪਣ ਦੀ ਭਾਵਨਾਂ ਨਾਲ ਨਿਭਾਉਣਗੇ ਅਤੇ ਸਮਾਜ ਨੂੰ ਨਵੀ ਸੇਹ ਪ੍ਰਦਾਨ ਕਰਦੇ ਹੋਏ ਜ਼ਿਲ੍ਹੇ ਵਿੱਚ  ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਰਚਨਾ ਵਿੱਚ ਅਹਿਮ ਰੋਲ ਅਦਾ ਕਰਨਗੇ ।

Published on: ਫਰਵਰੀ 2, 2025 11:59 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।