ਪੈਟਰੋਲ ਪੰਪ ਦੇ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਪੰਜਾਬ

ਕਪੂਰਥਲਾ, 2 ਫਰਵਰੀ, ਦੇਸ਼ ਕਲਿੱਕ ਬਿਓਰੋ :

ਕਪੂਰਥਲਾ ਵਿੱਚ ਪੈਟਰੋਲ ਪੰਪ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੋਇੰਦਵਾਲ ਸਾਹਿਬ ਰੋਡ ਉਤੇ ਐਚਪੀ ਦੇ ਪੈਟਰੋਲ ਪੰਪ ਉਤੇ ਵਾਪਰੀ। ਪੈਟਰੋਲ ਪੰਪ ਦੇ ਮੁਲਾਜ਼ਮ ਕੁਲਵੰਤ ਸਿੰਘ ਨੂੰ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਕਰੀਬ ਸਾਢੇ ਨੌ ਵਜੇ ਪਿੰਡ ਖੀਰਾਵਾਲੀ ਨੇੜੇ ਸਥਿਤ ਪੈਟਰੋਲ ਪੰਪ ਉਤੇ ਪੈਟਰੋਲ ਭਰਨ ਤੋਂ ਬਾਅਦ ਪੰਪ ਕਰਮਚਾਰੀ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਉਥੇ ਡਿਊਟੀ ਉਤੇ ਤੈਨਾਤ ਕੁਲਵੰਤ ਸਿੰਘ ਮੌਕੇ ਉਤੇ ਆ ਗਿਆ। ਨਕਾਬਪੋਸ਼ ਬਦਮਾਸ਼ ਕੋਲ ਛੈਣੀ ਸੀ ਅਤੇ ਦੂਜੇ ਕੋਲ ਪਿਸਤੌਲ। ਇਸ ਦੌਰਾਨ ਕੁਲਵੰਤ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ।

ਜ਼ਖਮੀ ਹਾਲਤ ਵਿੱਚ ਕੁਲਵੰਤ ਸਿੰਘ ਨੂੰ ਪਹਿਲਾਂ ਜਲੰਧਰ ਦੇ ਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਥੋਂ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਲੁਧਿਆਣਾ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।