ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ :
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਦਰਜ ਕੀਤੀਆਂ ਗਈਆਂ ਸਾਰੀਆਂ ਐਫਆਈਆਰ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਣਕਾਰੀ ਮੰਗੀ ਗਈ ਹੈ। ਹਾਈਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਬੰਧੀ 17 ਫਰਵਰੀ ਤੱਕ ਪੂਰੀ ਜਾਣਕਾਰੀ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਵੱਲੋਂ ਪ੍ਰਸ਼ਾਸਨ ਨੂੰ ਕਿਹਾ ਕਿ ਐਫਆਈਆਰ ਅਤੇ ਹੋਰ ਸਬੰਧਤ ਦਸਤਾਵੇਜ ਅਦਾਲਤ ਵਿੱਚ ਪੇਸ਼ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਅਪ੍ਰੈਲ 2023 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਉਤੇ ਐਨਐਸਏ ਲਗਾ ਕੇ ਡਿਬਰੂਗੜ੍ਹ ਦੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ।
ਲੋਕ ਸਭਾ ਚੋਣਾਂ ਵਿੱਚ ਉਹ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੈਠਾ ਹੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਿਆ ਸੀ ਜੋ ਵੱਡੇ ਫਰਕ ਨਾਲ ਜਿੱਤਿਆ ਸੀ।
Published on: ਫਰਵਰੀ 2, 2025 9:18 ਪੂਃ ਦੁਃ