ਸਿੱਖਿਆ ਵਿਭਾਗ ਸਾਲ ਦੇ ਸ਼ੁਰੂ ਵਿੱਚ ਵਿੱਦਿਅਕ ਕੈਲੰਡਰ ਜਾਰੀ ਕਰੇ: ਡੀ.ਟੀ.ਐੱਫ

ਸਿੱਖਿਆ \ ਤਕਨਾਲੋਜੀ

ਪੇਪਰਾਂ ਦੇ ਤਿਆਰੀ ਦੇ ਦਿਨਾਂ ਵਿੱਚ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ- ਡੀ.ਟੀ.ਐੱਫ

~ ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ 3 ਫਰਵਰੀ ਤੋਂ 21 ਫਰਵਰੀ ਤੱਕ

ਪਟਿਆਲਾ, 02 ਫਰਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਦਾ ਸਿੱਖਿਆ ਵਿਭਾਗ ਹਮੇਸ਼ਾ ਆਪਣੇ ਅਜੀਬੋ-ਗਰੀਬ ਫੈਸਲਿਆਂ ਕਰਕੇ ਚਰਚਾ ਵਿੱਚ ਰਹਿੰਦਾ ਹੈ। ਹੁਣ ਜਿੱਥੇ ਫਰਵਰੀ ਮਹੀਨੇ ਤੋਂ ਫਾਈਨਲ ਪ੍ਰੀਖਿਆਵਾਂ ਸਿਰ ਤੇ ਹਨ ਅਤੇ ਅਧਿਆਪਕ ਵਾਧੂ ਸਮਾਂ ਲਗਾ ਕੇ ਵਿਦਿਆਰਥੀਆਂ ਦੀ ਪੇਪਰਾਂ ਦੀ ਤਿਆਰੀ ਕਰਵਾ ਰਹੇ ਹਨ ਤਾਂ ਅਜਿਹੇ ਸਮੇਂ ਸਿੱਖਿਆ ਵਿਭਾਗ ਅਧਿਆਪਕਾਂ ਦੇ ਸੈਮੀਨਾਰ ਲਗਵਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਜਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਅਤੇ ਜਿਲ੍ਹਾ ਵਿੱਤ ਸਕੱਤਰ ਰਜਿੰਦਰ ਸਿੰਘ ਸਮਾਣਾ ਨੇ ਕਿਹਾ ਕਿ ਪਹਿਲਾਂ ਜਿੱਥੇ ਅਧਿਆਪਕਾਂ ਨੂੰ ਸਾਰਾ ਸਾਲ ਮਿਸ਼ਨ ਸਮਰੱਥ, ਸੀ.ਈ.ਪੀ. ਅਤੇ ਹੋਰ ਵੱਖ-ਵੱਖ ਕੰਮਾਂ ਵਿੱਚ ਉਲਝਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਤਾਂ ਉੱਥੇ ਹੁਣ ਜਦੋਂ ਪ੍ਰੀਖਿਆਵਾਂ ਸਿਰ ਤੇ ਹਨ ਤਾਂ ਅਧਿਆਪਕਾਂ ਦੇ ਬੇਮੌਸਮੀ ਸੈਮੀਨਾਰ ਲਗਾਏ ਜਾ ਰਹੇ ਹਨ। ਫਰਵਰੀ ਮਾਰਚ ਵਿੱਚ ਵਿਦਿਆਰਥੀਆਂ ਦੀਆਂ ਫਾਈਨਲ ਪ੍ਰੀਖਿਆਵਾਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਦੇ ਪੂਰੇ ਸਾਲ ਦੀ ਪੜ੍ਹਾਈ ਦਾ ਲੇਖਾ-ਜੋਖਾ ਹੋਣਾ ਹੈ। ਅਜਿਹੇ ਵਿੱਚ ਅਧਿਆਪਕ ਵੀ ਆਪਣਾ ਵੱਧ ਤੋਂ ਵੱਧ ਸਮਾਂ ਵਿਦਿਆਰਥੀਆਂ ਨੂੰ ਦਿੰਦੇ ਹਨ। ਪਰ ਹੁਣ ਜਦੋਂ ਇਕ ਪਾਸੇ ਵਿਦਿਆਰਥੀਆਂ ਦੀਆਂ ਪ੍ਰੀਬੋਰਡ ਅਤੇ ਟਰਮ-2 ਪ੍ਰੀਖਿਆਵਾਂ ਖ਼ਤਮ ਹੋਈਆਂ ਤਾਂ ਅਧਿਆਪਕਾਂ ਦੇ ਸੈਮੀਨਾਰ ਲੱਗ ਰਹੇ ਹਨ ਜਿਸ ਨਾਲ਼ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ 3 ਫਰਵਰੀ ਤੋਂ 21 ਫਰਵਰੀ ਤੱਕ ਲੱਗ ਰਹੇ ਹਨ ਜੋ ਕਿ ਤਿੰਨ-ਤਿੰਨ ਦਿਨਾਂ ਦੇ ਹੋਣਗੇ। ਅਜਿਹੇ ਵਿੱਚ ਜਿੱਥੇ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਬਹੁਤ ਸਾਰੇ ਸਕੂਲਾਂ ਵਿੱਚ ਸਿਰਫ ਇੱਕ ਹੀ ਅਧਿਆਪਕ ਹੈ ਅਜਿਹੇ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਸੈਮੀਨਾਰ ਲਗਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ਼ ਬਹੁਤ ਵੱਡਾ ਖਿਲਵਾੜ ਹੈ। ਇੱਕ ਪਾਸੇ ਸਰਕਾਰ ਸਿੱਖਿਆ ਸੁਧਾਰਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਵਿਭਾਗ ਦੇ ਅਜਿਹੇ ਫੈਸਲੇ ਸਰਕਾਰ ਦੇ ਦਾਅਵਿਆਂ ਨੂੰ ਝੂਠਾ ਸਾਬਿਤ ਕਰਦੇ ਹਨ। 

ਡੀ.ਟੀ.ਐੱਫ. ਦੇ ਆਗੂਆਂ ਵੱਲੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਸਾਲ ਦੇ ਸ਼ੁਰੂ ਵਿੱਚ ਵਿੱਦਿਅਕ ਕੈਲੰਡਰ ਜਾਰੀ ਕਰੇ ਅਤੇ ਪੜ੍ਹਾਈ ਲਈ ਅਹਿਮ ਦਿਨਾਂ ਵਿੱਚ ਇਹਨਾਂ ਸੈਮੀਨਾਰਾਂ ਅਤੇ ਹੋਰ ਗੈਰ ਵਿਦਿਅਕ ਕੰਮਾਂ ਨੂੰ ਬੰਦ ਕਰਕੇ ਵਿਦਿਆਰਥੀਆਂ ਨੂੰ ਪੜ੍ਹਨ ਦਿੱਤਾ ਜਾਵੇ।

Published on: ਫਰਵਰੀ 2, 2025 3:54 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।