ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਦੀ ਮੌਤ ਇੱਕ ਗੰਭੀਰ ਜ਼ਖਮੀ
ਬਠਿੰਡਾ: 2 ਫਰਵਰੀ, ਦੇਸ਼ ਕਲਿੱਕ ਬਿਓਰੋ
ਸੰਘਣੀ ਧੁੰਦ ਕਾਰਨ ਬਠਿੰਡਾ- ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਦੋ ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਬਸੰਤ ਪੰਚਮੀ ਮਨਾਉਣ ਲਈ ਸਵਿਫ਼ਟ ਕਾਰ ਵਿੱਚ ਬਠਿੰਡਾ ਵੱਲ ਆ ਰਹੇ ਸਨ। ਸੰਘਣੀ ਧੁੰਦ ਕਾਰਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ‘ਚ ਵੰਸ਼ ਬਾਂਸਲ ਤੇ ਵੰਸ਼ ਵਧਵਾ ਦੀ ਮੌਤ ਹੋ ਗਈ ਜਦਕਿ ਜਦਕਿ ਰਿੰਕੂ ਕੁਮਾਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।



