PM ਮੋਦੀ ਦੀ ਪੰਜਾਬ ਫੇਰੀ ਦੌਰਾਨ ਕੁਤਾਹੀ ਨੂੰ ਲੈ ਕੇ ਧਾਰਾ 307 ਲਗਾਉਣ ਦਾ ਮਾਮਲਾ

ਪੰਜਾਬ

ਕਿਸਾਨਾਂ ਵੱਲੋਂ ਫ਼ਿਰੋਜ਼ਪੁਰ ਦੇ SSP ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ
ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਨੂੰ ਲੈਕੇ ਕਿਸਾਨਾਂ ‘ਤੇ ਧਾਰਾ 307 ਲਗਾਉਣ ਦਾ ਮਾਮਲਾ ਗਰਮਾ ਗਿਆ ਹੈ। ਕਿਸਾਨਾਂ ਨੇ 11 ਫਰਵਰੀ ਨੂੰ ਫ਼ਿਰੋਜ਼ਪੁਰ ਦੇ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ।
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਕੁਤਾਹੀ ਦੇ ਸਬੰਧ ਵਿੱਚ ਕਿਸਾਨਾਂ ‘ਤੇ ਧਾਰਾ 307 ਲਗਾਏ ਜਾਣ ਦਾ ਕਿਸਾਨ ਵਿਰੋਧ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵਿੱਚ ਸ਼ਾਮਲ ਕ੍ਰਾਂਤੀਕਾਰੀ ਯੂਨੀਅਨ ਨੇ ਇਸ ਮਾਮਲੇ ਵਿੱਚ ਸੰਘਰਸ਼ ਦਾ ਐਲਾਨ ਕੀਤਾ ਹੈ।
ਯੂਨੀਅਨ ਆਗੂਆਂ ਨੇ ਬਠਿੰਡਾ ਵਿੱਚ ਮੀਟਿੰਗ ਕਰਕੇ ਦੱਸਿਆ ਕਿ ਕਿਸਾਨਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਕੋਈ ਵੀ ਕਿਸਾਨ ਪ੍ਰਧਾਨ ਮੰਤਰੀ ਦੇ ਨੇੜੇ ਨਹੀਂ ਗਿਆ। ਕਿਸੇ ਵੀ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਹੋਇਆ ਸੀ। ਸਿਰਫ਼ ਭਾਜਪਾ ਵਰਕਰ ਹੀ ਉਨ੍ਹਾਂ ਕੋਲ ਗਏ ਸਨ। ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਗਲਤ ਧਾਰਾਵਾਂ ਲਗਾਈਆਂ ਹਨ। ਸਰਕਾਰ ਇਸ ਕੇਸ ਨੂੰ ਵਾਪਸ ਲਵੇ, ਨਹੀਂ ਤਾਂ 11 ਫਰਵਰੀ ਨੂੰ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਦੇ ਬਾਹਰ ਕਿਸਾਨ ਪੂਰੇ ਜ਼ੋਰ-ਸ਼ੋਰ ਨਾਲ ਰੋਸ ਪ੍ਰਦਰਸ਼ਨ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।