ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

ਦਿੱਲੀ

ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

ਨਵੀਂ ਦਿੱਲੀ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਭਲਕੇ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਠੀਕ ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਸੀਐਮ ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦੇ ਸਮਰਥਕ ਮਨੀਸ਼ ਬਿਧੂੜੀ ਦੇ ਖਿਲਾਫ ਵੀ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ।ਦਿੱਲੀ ਪੁਲਿਸ ਨੇ ਆਤਿਸ਼ੀ ਦੇ ਟਵਿੱਟਰ ਪੋਸਟ ਦਾ ਜਵਾਬ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।
ਦਿੱਲੀ ਪੁਲਸ ਨੇ ਜਵਾਬ ‘ਚ ਲਿਖਿਆ ਕਿ 3-4 ਫਰਵਰੀ ਦੀ ਰਾਤ ਨੂੰ 12:30 ਵਜੇ ਕਾਲਕਾਜੀ ਤੋਂ ‘ਆਪ’ ਉਮੀਦਵਾਰ ਫਤਿਹ ਸਿੰਘ ਮਾਰਗ ‘ਤੇ 50-70 ਲੋਕਾਂ ਅਤੇ 10 ਵਾਹਨਾਂ ਨਾਲ ਮਿਲੀ। ਪੁਲਿਸ ਨੇ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ.) ਕਾਰਨ ਸੜਕ ਛੱਡਣ ਲਈ ਕਿਹਾ। ਫਲਾਇੰਗ ਸਕੁਐਡ ਦੀ ਸ਼ਿਕਾਇਤ ‘ਤੇ ਥਾਣਾ ਗੋਵਿੰਦਪੁਰੀ ਵਿਖੇ ਬੀਐੱਨਐੱਸ ਦੀ ਧਾਰਾ 223 ਅਤੇ ਆਰਪੀ ਐਕਟ 126 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।