AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਦੀ ਹੰਗਾਮੀ ਮੀਟਿੰਗ
ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ 11.30 ਵਜੇ ਪਾਰਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਵਿੱਚ ਸਾਰੀਆਂ 70 ਸੀਟਾਂ ‘ਤੇ ਚੋਣ ਲੜ ਰਹੇ ਉਮੀਦਵਾਰ ਸ਼ਾਮਲ ਹੋਣਗੇ। ਕੇਜਰੀਵਾਲ ਇਨ੍ਹਾਂ ਸਾਰਿਆਂ ਨਾਲ ਖ਼ਰੀਦੋ-ਫ਼ਰੋਖ਼ਤ ਅਤੇ ਫਰਜ਼ੀ ਵੋਟਿੰਗ ਵਰਗੇ ਮਾਮਲਿਆਂ ‘ਤੇ ਚਰਚਾ ਕਰਨਗੇ।
