ਦਿੱਲੀ ਚੋਣ ਨਤੀਜਿਆਂ ਉਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਦਿੱਲੀ ਰਾਸ਼ਟਰੀ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :

ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ  ਤੈਅ ਹੈ। ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7.30 ਵਜੇ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ। ਦਫਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ 27 ਸਾਲਾਂ ਤੋਂ ਬਾਅਦ ਦਿੱਲੀ ਵਿੱਚ ਬਹੁਮਤ ਤੋਂ ਪਾਰ ਪਹੁੰਚ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।