ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ
ਨਵੀਂ ਦਿੱਲੀ: 10 ਫਰਵਰੀ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿੱਚ ਮੀਟਿੰਗ ਬੁਲਾ ਲਈ ਗਈ ਹੈ। ਮੀਟਿੰਗ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ਵਿੱਚ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ 13 ਫਰਵਰੀ ਤੱਕ ਅੱਗੇ ਪਾ ਦਿੱਤੀ ਗਈ ਹੈ।
