ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਸ਼ੁਰੂ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ ਪ੍ਰਸ਼ਾਸਨਿਕ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਅੱਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਚੱਲ ਰਹੀ ਜਾਂਚ ਵੀ ਮੀਟਿੰਗ ਦੇ ਏਜੰਡੇ ਦਾ ਅਹਿਮ ਹਿੱਸਾ ਹੋ ਸਕਦੀ ਹੈ। ਸ਼੍ਰੋਮਣੀ ਕਮੇਟੀ ਦੇ ਸੂਤਰਾਂ ਅਨੁਸਾਰ ਜਥੇਦਾਰ ਖ਼ਿਲਾਫ਼ ਜਾਂਚ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ’ਤੇ ਚਰਚਾ ਹੋ ਸਕਦੀ ਹੈ।
ਜਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Published on: February 10, 2025 9:55 am