ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ, ਹੰਗਾਮੇ ਦੇ ਆਸਾਰ

ਰਾਸ਼ਟਰੀ

ਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ ਹੈ। ਸੰਸਦ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮਹਾਕੁੰਭ ‘ਚ ਭਗਦੜ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋ ਸਕਦਾ ਹੈ।
ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ ‘ਤੇ ਚਰਚਾ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਪੀ ਸਰਕਾਰ ਭਗਦੜ ਵਿੱਚ ਮਰਨ ਵਾਲਿਆਂ ਦੇ ਸਹੀ ਅੰਕੜੇ ਜਾਰੀ ਕਰੇ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸੇ ਮੁੱਦੇ ‘ਤੇ ਰਾਜ ਸਭਾ ‘ਚ ਚਰਚਾ ਲਈ ਨੋਟਿਸ ਦਿੱਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ 7 ਫਰਵਰੀ ਨੂੰ ਨਵੇਂ ਇਨਕਮ ਟੈਕਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਅੱਜ ਇਸ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਬਿੱਲ ਟੈਕਸ ਪ੍ਰਣਾਲੀ ਨੂੰ ਸੁਧਾਰਨ ਲਈ ਵੱਡਾ ਸੁਧਾਰ ਲਿਆ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।