ਨਵੀਂ ਦਿੱਲੀ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦਿੱਲੀ ਸਥਿਤ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਕਪੂਰਥਲਾ ਹਾਊਸ ਵਿੱਚ ਇਹ ਮੀਟਿੰਗ ਅੱਧਾ ਘੰਟਾ ਚੱਲੀ। ਇਸ ਮੀਟਿੰਗ ਦੌਰਾਨ ਦਿੱਲੀ ਦੇ ਸਾਬਕਾ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਮੌਜੂਦ ਰਹੇ।ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਕੁਝ ਸਮੇਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ।
