AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਕਰਨਗੇ ਮੀਟਿੰਗ
ਚੰਡੀਗੜ੍ਹ, 11 ਫਰਵਰੀ, ਦੇਸ਼ ਕਲਿਕ ਬਿਊਰੋ :
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।ਇਸ ਮੁਲਾਕਾਤ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਕੇਜਰੀਵਾਲ ਸਵੇਰੇ 11 ਵਜੇ ਕਪੂਰਥਲਾ ਹਾਊਸ ‘ਚ ਪੰਜਾਬ ਦੇ ਵਿਧਾਇਕਾਂ ਨਾਲ ਵਿਚਾਰ ਚਰਚਾ ਕਰਨਗੇ।
ਅੱਜ ਮੰਗਲਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਵਿਧਾਇਕਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੋਮਵਾਰ ਦੁਪਹਿਰ ਨੂੰ ਕੁਝ ਵਿਧਾਇਕ ਦਿੱਲੀ ਪਹੁੰਚ ਗਏ ਸਨ ਅਤੇ 10 ਤੋਂ 12 ਵਿਧਾਇਕ ਸ਼ਾਮ 6 ਵਜੇ ਤੱਕ ਦਿੱਲੀ ਪਹੁੰਚ ਗਏ ਸਨ।
ਇਸ ਮੀਟਿੰਗ ਵਿੱਚ ਸਾਰੇ ਮੰਤਰੀਆਂ ਦੇ ਨਾਲ ਸੀਐਮ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੇ ਲਈ ਸੀਐਮ ਮਾਨ ਨੇ 10 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ।ਪੰਜਾਬ ਦੇ ‘ਆਪ’ ਆਗੂਆਂ ਨੇ ਇਸ ਨੂੰ ਪਾਰਟੀ ਦੀ ਰੁਟੀਨ ਮੀਟਿੰਗ ਦੱਸਿਆ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਪਾਰਟੀ ਦੀ ਮਰਜ਼ੀ ਹੈ ਕਿ ਮੀਟਿੰਗ ਚੰਡੀਗੜ੍ਹ ਕਰੇ ਜਾਂ ਦਿੱਲੀ ਵਿੱਚ।
