ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ CM ਮਾਨ ਤੇ ਮੰਤਰੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਪੰਜਾਬ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨਾਲ ਪ੍ਰੈਸ  ਕਾਨਫਰੰਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਦਿੱਲੀ ਚੋਣਾਂ ਵਿੱਚ ਕੰਮ ਕਰਨ ਲਈ ਸਭ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੋ ਸਾਲਾਂ ਵਿੱਚ ਮਾਡਲ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਇਕ ਮਾਡਲ ਦੇ ਤੌਰ ਉਤੇ ਲਿਜਾਇਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।