ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਕਰ ਰਹੇ ਮਹਾਪੰਚਾਇਤ

Published on: February 13, 2025 11:06 am

Punjab

ਸ਼ੰਭੂ, 13 ਫਰਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ।
ਦੂਜੇ ਪਾਸੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਹਨ।ਦੇਰ ਰਾਤ ਕਿਸਾਨਾਂ ਦਾ ਵਫ਼ਦ ਉਨ੍ਹਾਂ ਨੂੰ ਮਿਲਿਆ। ਕਿਸਾਨ ਆਗੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਸ ਦੀ ਮੌਤ ਹੋ ਗਈ ਤਾਂ ਉਸ ਦਾ ਅੰਤਿਮ ਸਸਕਾਰ ਉਦੋਂ ਤੱਕ ਨਾ ਕੀਤਾ ਜਾਵੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ।
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 80ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਖੁਦ ਹਾਜ਼ਰ ਹੋਣਾ ਚਾਹੁੰਦੇ ਹਨ। ਨਾਲ ਹੀ ਕਿਸਾਨਾਂ ਦਾ ਪੱਖ ਵੀ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।