ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਵੀ ਆਪਣੇ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਦੇ ਹੁਕਮ ਦਿੱਤੇ ਹਨ।
ਜੇਕਰ ਉਹ ਇਸ ਵਿੱਚ ਕਾਮਯਾਬ ਨਹੀਂ ਹੋਏ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦਾ ਮੁਲਾਂਕਣ ਆਮ ਲੋਕਾਂ ਅਤੇ ਵਿਧਾਇਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ ਕੀਤਾ ਜਾਵੇਗਾ।
