ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਮੋਡ ‘ਚ ਭਗਵੰਤ ਮਾਨ ਸਰਕਾਰ!

Punjab

ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਮੋਡ ‘ਚ ਭਗਵੰਤ ਮਾਨ ਸਰਕਾਰ!

ਆਮ ਆਦਮੀ ਪਾਰਟੀ ਨੇ ਜ਼ਿਲਾ ਪ੍ਰਸ਼ਾਸਨ ‘ਚ ਭ੍ਰਿਸ਼ਟਾਚਾਰ ਰੋਕਣ ਲਈ ਸਰਕਾਰ ਦੇ ਹੁਕਮਾਂ ਦਾ ਕੀਤਾ ਸਵਾਗਤ

ਅਮਨ ਅਰੋੜਾ ਨੇ ਕਿਹਾ- ਇਹ ਫੈਸਲਾ ਇਮਾਨਦਾਰ ਅਫਸਰਾਂ ਨੂੰ ਉਤਸ਼ਾਹਿਤ ਕਰੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਯਕੀਨੀ ਬਣਾਏਗਾ

ਫੈਸਲੇ ਦਾ ਮਕਸਦ ਇਹ ਹੈ ਕਿ ਆਮ ਲੋਕ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਭੱਜ-ਦੌੜ ਦੇ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣ – ਅਰੋੜਾ

ਅਰੋੜਾ ਨੇ ਲੋਕਾਂ ਨੂੰ ਵੀ ਸਹਿਯੋਗ ਦੇਣ ਦੀ ਕੀਤੀ ਅਪੀਲ, ਕਿਹਾ – ਵੱਧ ਤੋਂ ਵੱਧ ਗਿਣਤੀ ਵਿੱਚ ਸਰਕਾਰ ਨੂੰ ਆਪਣਾ ਫੀਡਬੈਕ ਦਿਓ ਤਾਂ ਜੋ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋ ਸਕੇ

 ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ, ਇਸ ਨਾਲ ਕੋਈ ਸਮਝੌਤਾ ਨਹੀਂ – ਨੀਲ ਗਰਗ


 ਚੰਡੀਗੜ੍ਹ, 14 ਫਰਵਰੀ 


ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਹ ਫੈਸਲਾ ਸਾਡੀ ਇਸੇ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਅਰੋੜਾ ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਇਹ ਹੈ ਕਿ ਆਮ ਲੋਕ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਕਾਹਲੀ ਤੋਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇ।  ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਲੋਕਾਂ ਅਤੇ ਸਥਾਨਕ ਵਿਧਾਇਕਾਂ ਤੋਂ ਅਧਿਕਾਰੀਆਂ ਬਾਰੇ ਫੀਡਬੈਕ ਲਈ ਜਾਵੇਗੀ।  ਪ੍ਰਾਪਤ ਫੀਡਬੈਕ ਅਨੁਸਾਰ ਇਮਾਨਦਾਰ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਅਧਿਕਾਰੀਆਂ ਦੀ ਏਸੀਆਰ ਵੀ ਇਸੇ ਫੀਡਬੈਕ ਦੇ ਆਧਾਰ ‘ਤੇ ਲਿਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੇ ਚੰਗੇ ਸ਼ਾਸਨ ਦੀ ਮਿਸਾਲ ਹੈ।  ਅਜਿਹੇ ਫੈਸਲੇ ਨਾਲ ਸਰਕਾਰੀ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ।  ਅਰੋੜਾ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਰਾਏ ਅਤੇ ਅਧਿਕਾਰੀਆਂ ਦੀ ਫੀਡਬੈਕ ਸਰਕਾਰ ਨੂੰ ਦੇਣ ਤਾਂ ਜੋ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਸੁਧਾਰ ਸੰਭਵ ਹੋ ਸਕੇ।

ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ।  ਇਸ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।  ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਫੈਸਲੇ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।