ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾ
ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਭਾਗ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਨ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ।
ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।ਡੱਲੇਵਾਲ 81 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਉਹ ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਮੀਟਿੰਗ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ, ਇਸ ਬਾਰੇ ਕੇਂਦਰ ਵੱਲੋਂ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਦਫ਼ਤਰ ਵਿੱਚ ਸ਼ਾਮ 5.30 ਵਜੇ ਹੋਵੇਗੀ। ਸਰਵਨ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾ
Published on: February 14, 2025 7:11 am