ਜਲੰਧਰ : ਦੋ ਧਿਰਾਂ ਵਿਚਕਾਰ ਖੂਨੀ ਝੜਪ, ਗੋਲੀਆਂ ਚੱਲੀਆਂ

ਪੰਜਾਬ


ਜਲੰਧਰ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਮਕਸੂਦਾਂ ਫਲਾਈਓਵਰ ਹੇਠ ਐਤਵਾਰ ਸ਼ਾਮ ਨੂੰ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਵਿਵਾਦ ਦੌਰਾਨ ਦੋਵੇਂ ਪਾਸਿਆਂ ਤੋਂ ਕਾਰ ਵਿਚ ਸਵਾਰ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਟਲ ਵੀ ਸਨ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਵਿਵਾਦ ਦੌਰਾਨ ਕਾਰ ਚਾਲਕ ’ਤੇ ਦੂਜੀ ਧਿਰ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਉਨ੍ਹਾਂ ਨੇ ਉੱਥੇ ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਉੱਥੇ ਅਫਰਾ ਤਫਰੀ ਮਚ ਗਈ।
ਘਟਨਾ ਦੌਰਾਨ ਥਾਰ ਗੱਡੀ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਦੋਵੇਂ ਪਾਸੇ ਦੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।ਇਸੇ ਦੌਰਾਨ ਇੱਕ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਉਸਦੇ ਸਾਥੀਆਂ ਨੇ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ। ਜਖ਼ਮੀ ਨੌਜਵਾਨ ਦੀ ਪਛਾਣ ਬਸਤੀ ਗੁਜ਼ਾਂ ਨਿਵਾਸੀ ਮਨਮੀਤ ਸਿੰਘ ਵਜੋਂ ਹੋਈ ਹੈ।
ਇਸੇ ਦੌਰਾਨ, ਝਗੜੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।