ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਗਿੱਲ ਨਾਲ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪੁੱਜੇ। ਇਸ ਦੌਰਾਨ ਮੰਤਰੀ ਦੀ ਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।ਇਹ ਜਾਣਕਾਰੀ ਖੁਦ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਡੇਰਾ ਬਿਆਸ ਮੁਖੀ ਚੰਡੀਗੜ੍ਹ ਸਥਿਤ ਅਮਨ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚੇ।
Published on: ਫਰਵਰੀ 17, 2025 5:36 ਬਾਃ ਦੁਃ