ਪੰਜਾਬ ’ਚ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਹੋਇਆ ਧਮਾਕਾ, ਘਰ ਦੇ ਸ਼ੀਸ਼ੇ ਟੁੱਟੇ

ਪੰਜਾਬ

ਗੁਰਦਾਸਪੁਰ, 17 ਫਰਵਰੀ, ਨਰੇਸ਼ ਕੁਮਾਰ :

ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਜ ਫਿਰ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਦੇ ਘਰ ਦੇ ਨੇੜੇ ਇਹ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮਲ ਵਿੱਚ ਇਕ ਧਮਾਕਾ ਹੋਇਆ ਹੈ।

ਘਰ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਪੁਲਿਸ ਮੁਲਾਜ਼ਮ ਹੈ। ਉਨ੍ਹਾਂ ਕਿਹਾ ਕਿ ਧਮਾਕਾ ਇਨਾਂ ਜ਼ਬਰਦਸਤ ਸੀ ਕਿ ਕਈ ਕਿਲੋਮੀਟਰ ਤੱਕ ਆਵਾਜ਼ ਸੁਣਾਈ ਦਿੱਤੇ। ਘਰ ਦੇ ਅੰਦਰ ਲੱਗੇ ਸਾਰੇ ਸ਼ੀਸੇ ਟੁੱਟ ਗਏ।

ਇਹ ਬਚਾਅ ਰਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।