ਬਠਿੰਡਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬਠਿੰਡਾ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਵਜੋਂ ਹੋਈ ਹੈ। ਦੋਵੇਂ ਫੂਲ ਥਾਣਾ ਬਠਿੰਡਾ ਵਿੱਚ ਦਰਜ ਬੀਐਨਐਸ ਅਤੇ ਅਸਲਾ ਐਕਟ ਦੇ ਕੇਸਾਂ ਵਿੱਚ ਲੋੜੀਂਦੇ ਸਨ। ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਇਨ੍ਹਾਂ ਕੋਲੋਂ .32 ਬੋਰ ਦੇ 2 ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਨ੍ਹੀਂ ਦਿਨੀਂ ਪੰਜਾਬ ਪੁਲਿਸ ਸ਼ਰਾਰਤੀ ਅਨਸਰਾਂ ਖਿਲਾਫ ਐਕਸ਼ਨ ‘ਚ ਹੈ। ਪੁਲਸ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਖ਼ਰ ਉਨ੍ਹਾਂ ਨੇ ਇਹ ਹਥਿਆਰ ਕਿਵੇਂ ਹਾਸਲ ਕੀਤੇ। ਨਾਲ ਹੀ, ਕਿਹੜੇ ਲੋਕ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।