ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਉਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਅਸਤੀਫਾ ਦੇਣ ਨੂੰ ਲੈ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ, ‘ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ।ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੌਂ ਅਪਣੀਆਂ ਨਿਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।‘