ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬੱਦਲਵਾਈ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 19 ਅਤੇ 20 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਐਤਵਾਰ ਨੂੰ ਸਭ ਤੋਂ ਵੱਧ ਤਾਪਮਾਨ 26.3 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ 7 ਤੋਂ 11 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ।

ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾ
Published on: February 17, 2025 7:56 am