ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੁਅੱਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਜੇਕਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ।