ਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂ
ਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਆਗੂ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚ ਗਏ ਹਨ।
ਐਡਵੋਕੇਟ ਧਾਮੀ ਨੇ ਪਿਛਲੇ ਦਿਨੀਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਦ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਉਨ੍ਹਾਂ ਨੂੰ ਮਨਾਉਣ ਲਈ ਸ੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਰਿੰਦਰ ਸਿੰਘ ਬਾਜਵਾ ਦੀ ਅਗਵਾਈ ‘ਚ ਉਨ੍ਹਾਂ ਦੇ ਘਰ ਪਹੁੰਚੇ ਅਤੇ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ। ਐਡਵੋਕੇਟ ਧਾਮੀ ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਵੀ ਪ੍ਰਧਾਨ ਹਨ। ਕੱਲ੍ਹ 7 ਮੈਂਬਰੀ ਕਮੇਟੀ ਦੀ ਰੱਖੀ ਗਈ ਮੀਟਿੰਗ ‘ਚ ਵੀ ਐਡਵੋਕੇਟ ਧਾਮੀ ਸਮੇਤ ਕ੍ਰਿਪਾਲ ਸਿੰਘ ਬਡੂੰਗਰ ਗੈਰ ਹਾਜ਼ਰ ਰਹੇ ਸਨ।
