ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

Published on: February 19, 2025 1:30 pm

ਪੰਜਾਬ

ਅੰਮ੍ਰਿਤਸਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਦੀ ਮੁਹਿੰਮ ਅਧੀਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਟੀਮ ਨੇ ਪਾਕਿਸਤਾਨ ਤੋਂ ਲਿਆਂਦੀ 10 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਸੀ.ਆਈ. ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਪਿੰਡ ਮਾਹਲ, ਅੰਮ੍ਰਿਤਸਰ ਤੋਂ ਕਾਬੂ ਕੀਤਾ ਅਤੇ 10 ਕਿਲੋ ਹੈਰੋਇਨ ਬਰਾਮਦ ਕੀਤੀ।
ਫੜਿਆ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਅੱਗੇ ਵੰਡਣ ਲਈ ਭੇਜਦਾ ਸੀ।
ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।