CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ
ਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ 13 ਫਰਵਰੀ ਨੂੰ ਕੈਬਨਿਟ ਮੀਟਿੰਗ ਸੱਦੀ ਸੀ।ਇਸ ਮੀਟਿੰਗ ਵਿੱਚ ਸਰਕਾਰ ਨੇ ਵੱਡਾ ਫੈਸਲਾ ਲਿਆ ਸੀ ਕਿ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਜਦੋਂ ਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਐਨਆਰਆਈ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਛੇ ਨਵੀਆਂ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।
