ਜਲੰਧਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਤੋਂ ਡਿਪੋਰਟ ਕੀਤੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਿਸਾਨ ਯੂਨੀਅਨ ਬੀਕੇਯੂ ਤੋਤੇਵਾਲ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੁੱਖ ਗਿੱਲ ਇੱਕ ਇਮੀਗ੍ਰੇਸ਼ਨ ਦਫ਼ਤਰ ਵੀ ਚਲਾਉਂਦਾ ਹੈ।
ਅਮਰੀਕਾ ਤੋਂ ਡਿਪੋਰਟ ਕੀਤੇ ਗਏ 10ਵੀਂ ਜਮਾਤ ਪਾਸ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਨੇ ਅਮਰੀਕਾ ਦੇ ਵੀਜ਼ੇ ਲਈ 45 ਲੱਖ ਰੁਪਏ ਅਦਾ ਕੀਤੇ ਪਰ ਇਸ ਦੇ ਬਾਵਜੂਦ ਉਸ ਨੂੰ ਡੌਂਕੀ ਰੂਟ ਰਾਹੀਂ ਭੇਜਿਆ ਗਿਆ।
