ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀ
ਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਹਰਕਤ ‘ਚ ਆਈ ਹੈ। ਸਰਕਾਰ ਜਲਦੀ ਹੀ ਮਾਨਸਿਕ ਸਿਹਤ ਨੀਤੀ ਲਿਆਵੇਗੀ। ਇਸ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਨੀਤੀ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਲਦੀ ਹੀ ਇਸ ਨੀਤੀ ਨੂੰ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਲਿਆਂਦਾ ਜਾਵੇਗਾ। ਇਹ ਦਾਅਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
