ਵਾਸਿੰਗਟਨ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਟਕਸਨ ਦੇ ਮਾਰਾਨਾ ਖੇਤਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਵਾਪਰਿਆ।
ਬਚਾਅ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਹਾਦਸੇ ‘ਚ ਸ਼ਾਮਲ ਜਹਾਜ਼ਾਂ ਦੀ ਪਛਾਣ ਅਤੇ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।
ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਐਸਬੀ) ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਲਈ ਪਹੁੰਚੀਆਂ ਹਨ।
