ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ

ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
ਫਾਜ਼ਿਲਕਾ 20 ਫਰਵਰੀ, ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ  ਮੀਟਿੰਗ ਕੀਤੀ| ਊਨਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੀ ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
 ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨੀਟ ਦੀ ਪ੍ਰੀਖਿਆ ਲਈ ਲੋੜੀਦੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਜਾਣ, ਭਾਵੇਂ ਉਹ ਸੈਂਟਰਾਂ ਦੀ ਚੋਣ ਹੋਵੇ, ਸੈਂਟਰਾਂ ਵਿਖ਼ੇ ਤਜਰਬੇਕਾਰ ਸਟਾਫ ਅਤੇ ਹੋਰ ਲੁੜੀਦੇ ਪ੍ਰਬੰਧਾ ਨੂੰ ਅਗਾਊ ਤੌਰ ਤੇ ਕਰਨਾ ਯਕੀਨੀ ਬਣਾਇਆ ਜਾਵੇ| ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ |
 ਇਸ ਮੌਕੇ ਐਸਪੀ ਰਮਨੀਸ਼ ਕੁਮਾਰ,  ਐਸਡੀਐਮ ਫਾਜ਼ਿਲਕਾ ਕਵਰਜੀਤ ਸਿੰਘ ਮਾਨ, ਜਿਲਾ ਸਿੱਖਿਆ ਅਫਸਰ ਸਤੀਸ਼ ਕੁਮਾਰ,  ਉਪ ਜ਼ਿਲ੍ਹਾ ਸਿੱਖਿਆ ਅਫਸਰ ਪੰਕਜ ਅੰਗੀ, ਤਹਿਸੀਲਦਾਰ ਨਵਜੀਵਨ ਛਾਬੜਾ ਆਦਿ ਅਧਿਕਾਰੀ ਹਾਜ਼ਰ ਸਨ|

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।