ਕੇਂਦਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ, ਅੱਜ ਡੱਲੇਵਾਲ ਕਰਨਗੇ ਪ੍ਰੈੱਸ ਕਾਨਫਰੰਸ

Published on: February 20, 2025 9:33 am

ਪੰਜਾਬ

ਖਨੌਰੀ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ 21 ਨੂੰ ਕਿਸਾਨਾਂ ਵੱਲੋਂ ਮਨਾਈ ਜਾ ਰਹੀ ਹੈ। ਇਸ ਦੌਰਾਨ ਸ਼ੁਭਕਰਨ ਦੇ ਪਿੰਡ ਬੱਲੋ (ਬਠਿੰਡਾ) ਅਤੇ ਤਿੰਨੋਂ ਸਰਹੱਦਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਅੱਜ (20 ਫਰਵਰੀ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਅਹਿਮ ਐਲਾਨ ਕਰਨਗੇ।09:31 AM

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।