ਦਿੱਲੀ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਸਾਰੇ ਅਫਸਰ ਮੂਲ ਕੈਡਰ ’ਚ ਭੇਜੇ, ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖਤਮ

ਦਿੱਲੀ ਰਾਸ਼ਟਰੀ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ :

ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ ਕੀਤੇ ਗਏ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।