ਪਿੰਡ ਬੱਲੋ ‘ਚ ਸ਼ੁਭਕਰਨ ਦਾ ਬੁੱਤ ਸਥਾਪਿਤ, ਕਈ ਥਾਈਂ ਹੋ ਰਹੇ ਸ਼ਰਧਾਂਜਲੀ ਸਮਾਗਮ, ਭਲਕੇ ਕੇਂਦਰ ਨਾਲ ਹੋਵੇਗੀ ਮੀਟਿੰਗ

ਪੰਜਾਬ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :
ਅੱਜ ਸ਼ੁੱਕਰਵਾਰ ਨੂੰ ਕਿਸਾਨ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾ ਰਹੇ ਹਨ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਸ਼ਹੀਦੀ ਸਮਾਗਮ ਚੱਲ ਰਹੇ ਹਨ। ਬੱਲੋ ਪਿੰਡ ਵਿੱਚ ਸਥਾਪਿਤ ਸ਼ੁਭਕਰਨ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ।
ਇਸ ਦੇ ਨਾਲ ਹੀ ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ਜਾ ਰਿਹਾ ਹੈ। ਸ਼ੁਭਕਰਨ ਦੀ ਪਿਛਲੇ ਸਾਲ ਹਰਿਆਣਾ ਪੁਲਿਸ ਨਾਲ ਝੜਪ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।
ਇਸੇ ਦੌਰਾਨ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹਾਲਾਂਕਿ, ਉਹ 14 ਤਰੀਕ ਤੋਂ ਡਾਕਟਰੀ ਸਹਾਇਤਾ ਨਹੀਂ ਲੈ ਰਹੇ ਹਨ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਨਾਲ 22 ਤਰੀਕ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਛੇਵੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।