ਪੰਜਾਬ ‘ਚ AAP ਵਿਧਾਇਕ ਦੀ ਪਤਨੀ ਦਾ ਦਿਹਾਂਤ
ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖਰੀ ਸਾਹ ਲਿਆ।
ਹਾਕਮ ਸਿੰਘ ਠੇਕੇਦਾਰ ਲੁਧਿਆਣਾ ਦੇ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਜਸਪਾਲ ਕੌਰ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸਸਕਾਰ 23 ਫਰਵਰੀ ਦਿਨ ਐਤਵਾਰ ਨੂੰ ਰਾਏਕੋਟ ਵਿਖੇ ਕੀਤਾ ਜਾਵੇਗਾ। ਪਰਿਵਾਰ ਦੇ ਵਿਦੇਸ਼ ਤੋਂ ਪਰਤਣ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿੱਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਧਾਇਕ ਹਾਕਮ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।
