ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ਵਿੱਚ ਦੇਰ ਰਾਤ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਕੋਲ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿੱਚ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸਾ ਇਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ।ਹਾਦਸੇ ਦੌਰਾਨ ਸਵਾਰੀਆਂ ਵਿੱਚ ਚੀਖ ਪੁਕਾਰ ਮਚ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਜਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ, ਬੱਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਜਿਸ ਦੀ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਦੇ ਕੋਲ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ। ਘਟਨਾ ਵਿੱਚ 15 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ।
