ਚੰਡੀਗੜ੍ਹ: 22 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਦੀ ਸਮੀਖਿਆ ਵਿੱਚ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਹਨਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਜਿਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸਾਡੀ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ ਅਤੇ ਸਭ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਾਵਾਂਗੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ 3381 ਪ੍ਰਾਇਮਰੀ ਅਧਿਆਪਕਾਂ ਨੂੰ ਨਿਯਮਤ ਨਿਯੁਕਤੀ ਪੱਤਰ ਜਾਰੀ ਕਰੇਗੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਸਿੱਖਿਆ ਵਿਭਾਗ ਦੀ ਸਮੀਖਿਆ ਲਈ ਇੱਥੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਪ੍ਰਦਾਨ ਕੀਤੇ ਗਏ ਹਨ। ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ਵਿੱਚ ਪੂਰੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਦੇ ਅੰਦਰ-ਅੰਦਰ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, ਇਨ੍ਹਾਂ ਵਿੱਚੋਂ 11,000 ਤੋਂ ਵੱਧ ਨੌਕਰੀਆਂ ਇਕੱਲੇ ਸਿੱਖਿਆ ਵਿਭਾਗ ਵਿੱਚ ਹੀ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਤਰਜੀਹੀ ਖੇਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।