ਮੋਹਾਲੀ ‘ਚ ਪੰਜਾਬ ਪੁਲਿਸ ਦੇ SSOC ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ

ਮੋਹਾਲੀ ‘ਚ ਪੰਜਾਬ ਪੁਲਿਸ ਦੇ SSOC ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਮੋਹਾਲੀ, 23 ਫਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਇੱਕ ਖੁਫੀਆ ਕਾਰਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਅਹਿਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਪਾਕਿਸਤਾਨ ਸਥਿਤ ਬੀ.ਕੇ.ਆਈ. ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਪਾਸੀਆਂ ਦੇ ਸਿੱਧੇ ਸੰਪਰਕ ਵਿੱਚ ਸਨ।
ਇਸ ਗ੍ਰਿਫਤਾਰੀ ਨਾਲ ਪੰਜਾਬ ਪੁਲਸ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਦੀ ਕੜੀ ਤੋੜਨ ‘ਚ ਸਫਲ ਰਹੀ ਹੈ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ 10 ਫਰਵਰੀ 2025 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਰਿੰਦਾ ਦੇ ਨਿਰਦੇਸ਼ਾਂ ‘ਤੇ ਇਕ ਵਿਅਕਤੀ ਦਾ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੀ ਗੱਲ ਕਬੂਲ ਕੀਤੀ ਹੈ।
ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਤੇ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ।ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਦੀਸ਼ ਸਿੰਘ ਉਰਫ ਜੱਗਾ ਵਾਸੀ ਜੰਗਲਾਤ ਵਿਭਾਗ, ਹਰੀਕੇ ਪੱਤਣ, ਥਾਣਾ ਹਰੀਕੇ, ਤਰਨਤਾਰਨ ਅਤੇ ਸ਼ੁਭਦੀਪ ਸਿੰਘ ਔਲਖ ਉਰਫ ਸ਼ੁਭ ਵਾਸੀ ਪਿੰਡ ਜੋਨੇਕੇ, ਥਾਣਾ ਚੋਲਾ ਸਾਹਿਬ, ਤਰਨਤਾਰਨ ਅਤੇ ਜੁਝਾਰ ਸਿੰਘ ਐਵੀਨਿਊ, ਚੌਕੀ ਗੁਮਟਾਲਾ, ਅੰਮ੍ਰਿਤਸਰ ਵਜੋਂ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।